Sri Guru Granth Sahib › Raag Nat Narayan

Ang 982

Ang 981–982Raag Nat Narayan · ਨਟ ਨਾਰਾਇਨ › NAT ASHTAPADEES, FOURTH MEHL

NAT, FOURTH MEHL

Guru Ram Das · ashtpadi

ਨਟ ਮਹਲਾ ੪ ॥ ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥ ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥ ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥ ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥੧॥ ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥ ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥੨॥ ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥ ਸਤਸੰਗਤਿ ਮਿਲੈ ਤ ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥੩॥ ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥ ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥੪॥ ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥ ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ ॥੫॥ ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥ ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥੬॥ ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥ ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥੭॥ ਹਰਿ ਹਰਿ ਰੂਪ ਰੰਗ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥ ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥੮॥੩॥

Ang 982Raag Nat Narayan · ਨਟ ਨਾਰਾਇਨ › NAT ASHTAPADEES, FOURTH MEHL

NAT, FOURTH MEHL

Guru Ram Das · ashtpadi

ਨਟ ਮਹਲਾ ੪ ॥ ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥ ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ ॥ ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥ ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥੧॥ ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥ ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥੨॥ ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥ ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥ ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਙ੍ਹਾਰੇ ॥ ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥੪॥ ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥ ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥ ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥੬॥ ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥ ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥੭॥ ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥

Ang 982–983Raag Nat Narayan · ਨਟ ਨਾਰਾਇਨ › NAT ASHTAPADEES, FOURTH MEHL

NAT, FOURTH MEHL

Guru Ram Das · ashtpadi

ਨਟ ਮਹਲਾ ੪ ॥ ਰਾਮ ਕਰਿ ਕਿਰਪਾ ਲੇਹੁ ਉਬਾਰੇ ॥ ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥੧॥ ਰਹਾਉ ॥ ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥ ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਗੁਰੁ ਮੇਲਿ ਸਵਾਰੇ ॥੧॥ ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਕਢਿ ਮਾਖਨ ਕੇ ਗਟਕਾਰੇ ॥੨॥ ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ ਦੇਹ ਸਵਾਰੇ ॥ ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭ ਫੋਕਟ ਚਾਰ ਸੀਗਾਰੇ ॥੩॥ ਮਟਕਿ ਮਟਕਿ ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ ॥੪॥ ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥ ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ ਹਰਿ ਜਨ ਹਰਿ ਨਿਸਤਾਰੇ ॥੫॥ ਗ੍ਰਾਮ ਗ੍ਰਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥ ਸਰਧਾ ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥੬॥ ਪਵਨ ਸੂਤੁ ਸਭੁ ਨੀਕਾ ਕਰਿਆ ਸਤਿਗੁਰਿ ਸਬਦੁ ਵੀਚਾਰੇ ॥ ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥੭॥ ਤਉ ਗੁਨ ਈਸ ਬਰਨਿ ਨਹੀ ਸਾਕਉ ਤੁਮ ਮੰਦਰ ਹਮ ਨਿਕ ਕੀਰੇ ॥ ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ ਮੈ ਰਾਮੁ ਜਪਤ ਮਨੁ ਧੀਰੇ ॥੮॥੫॥

Text: Gurmukhi with English translation (Kulbir S Thind; English by Dr. Sant Singh Khalsa).