Sri Guru Granth Sahib › Raag Mali Gaura

Ang 984

Ang 984Raag Mali Gaura · ਮਾਲੀ ਗਉੜਾ

RAAG MAALEE GAURAA, FOURTH MEHL

Guru Ram Das · shabad

ਰਾਗੁ ਮਾਲੀ ਗਉੜਾ ਮਹਲਾ ੪ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥ ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ ਰਾਇਆ ॥੧॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥ ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭ ਆਇਆ ॥੧॥ ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ ॥ ਪ੍ਰਹਿਲਾਦੁ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥੨॥ ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ ਭੰਜਨੁ ਰਾਇਆ ॥ ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥੩॥ ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥ ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥੪॥੧॥

Ang 984Raag Mali Gaura · ਮਾਲੀ ਗਉੜਾ

MAALEE GAUREE, FOURTH MEHL

Guru Ram Das · shabad

ਮਾਲੀ ਗਉੜਾ ਮਹਲਾ ੪ ॥ ਜਪਿ ਮਨ ਰਾਮ ਨਾਮੁ ਸੁਖਦਾਤਾ ॥ ਸਤਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥੧॥ ਰਹਾਉ ॥ ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ ॥ ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥੧॥ ਧਨੁ ਧਨੁ ਸਾਧ ਜਿਨ੍ਹੀ ਹਰਿ ਪ੍ਰਭੁ ਪਾਇਆ ਤਿਨ੍ਹ ਪੂਛਉ ਹਰਿ ਕੀ ਬਾਤਾ ॥ ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਮੇਲਹੁ ਕਰਮਿ ਬਿਧਾਤਾ ॥੨॥ ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ ॥ ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥੩॥ ਰਾਮ ਰਸਾਇਣੁ ਜਿਨ੍ਹ ਗੁਰਮਤਿ ਪਾਇਆ ਤਿਨ੍ਹ ਕੀ ਊਤਮ ਬਾਤਾ ॥ ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥੪॥੨॥

Text: Gurmukhi with English translation (Kulbir S Thind; English by Dr. Sant Singh Khalsa).