Sri Guru Granth Sahib › Raag Majh

Ang 98

Ang 97–98Raag Majh · ਮਾਝ › MAAJH, FIFTH MEHL, CHAU-PADAS, FIRST HOUSE

MAAJH, FIFTH MEHL

Guru Arjan Dev · shabad

ਮਾਝ ਮਹਲਾ ੫ ॥ ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥ ਤਿਤੁ ਘਰਿ ਸਖੀਏ ਮੰਗਲੁ ਗਾਇਆ ॥ ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥ ਸਾ ਗੁਣਵੰਤੀ ਸਾ ਵਡਭਾਗਣਿ ॥ ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥ ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥ ਅਚਾਰਵੰਤਿ ਸਾਈ ਪਰਧਾਨੇ ॥ ਸਭ ਸਿੰਗਾਰ ਬਣੇ ਤਿਸੁ ਗਿਆਨੇ ॥ ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥ ਮਹਿਮਾ ਤਿਸ ਕੀ ਕਹਣੁ ਨ ਜਾਏ ॥ ਜੋ ਪਿਰਿ ਮੇਲਿ ਲਈ ਅੰਗਿ ਲਾਏ ॥ ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥

Ang 98Raag Majh · ਮਾਝ › MAAJH, FIFTH MEHL, CHAU-PADAS, FIRST HOUSE

MAAJH, FIFTH MEHL

Guru Arjan Dev · shabad

ਮਾਝ ਮਹਲਾ ੫ ॥ ਖੋਜਤ ਖੋਜਤ ਦਰਸਨ ਚਾਹੇ ॥ ਭਾਤਿ ਭਾਤਿ ਬਨ ਬਨ ਅਵਗਾਹੇ ॥ ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥ ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥ ਪੂਜਾ ਤਿਲਕੁ ਤੀਰਥ ਇਸਨਾਨਾ ॥ ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥੨॥ ਅਨਿਕ ਬਰਖ ਕੀਏ ਜਪ ਤਾਪਾ ॥ ਗਵਨੁ ਕੀਆ ਧਰਤੀ ਭਰਮਾਤਾ ॥ ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥ ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥ ਮਨੁ ਤਨੁ ਸੀਤਲੁ ਧੀਰਜੁ ਪਾਇਆ ॥ ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥

Ang 98Raag Majh · ਮਾਝ › MAAJH, FIFTH MEHL, CHAU-PADAS, FIRST HOUSE

MAAJH, FIFTH MEHL

Guru Arjan Dev · shabad

ਮਾਝ ਮਹਲਾ ੫ ॥ ਪਾਰਬ੍ਰਹਮ ਅਪਰੰਪਰ ਦੇਵਾ ॥ ਅਗਮ ਅਗੋਚਰ ਅਲਖ ਅਭੇਵਾ ॥ ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥੧॥ ਗੁਰਮੁਖਿ ਮਧੁਸੂਦਨੁ ਨਿਸਤਾਰੇ ॥ ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥ ਦਇਆਲ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥੨॥ ਨਿਰਹਾਰੀ ਕੇਸਵ ਨਿਰਵੈਰਾ ॥ ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥ ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥੩॥ ਅਮੋਘ ਦਰਸਨ ਬੇਅੰਤ ਅਪਾਰਾ ॥ ਵਡ ਸਮਰਥੁ ਸਦਾ ਦਾਤਾਰਾ ॥ ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥੪॥੬॥੧੩॥

Ang 98Raag Majh · ਮਾਝ › MAAJH, FIFTH MEHL, CHAU-PADAS, FIRST HOUSE

MAAJH, FIFTH MEHL

Guru Arjan Dev · shabad

ਮਾਝ ਮਹਲਾ ੫ ॥ ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥ ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥ ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥ ਖਾਕੁ ਸੰਤਨ ਕੀ ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥

Ang 98–99Raag Majh · ਮਾਝ › MAAJH, FIFTH MEHL, CHAU-PADAS, FIRST HOUSE

MAAJH, FIFTH MEHL

Guru Arjan Dev · shabad

ਮਾਝ ਮਹਲਾ ੫ ॥ ਦੁਖੁ ਤਦੇ ਜਾ ਵਿਸਰਿ ਜਾਵੈ ॥ ਭੁਖ ਵਿਆਪੈ ਬਹੁ ਬਿਧਿ ਧਾਵੈ ॥ ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥ ਸਤਿਗੁਰੁ ਮੇਰਾ ਵਡ ਸਮਰਥਾ ॥ ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥ ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥ ਬਾਰਿਕ ਵਾਂਗੀ ਹਉ ਸਭ ���ਿਛੁ ਮੰਗਾ ॥ ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥ ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥ ਹਉ ਬਲਿਹਾਰੀ ਸਤਿਗੁਰ ਪੂਰੇ ॥ ਜਿਨਿ ਬੰਧਨ ਕਾਟੇ ਸਗਲੇ ਮੇਰੇ ॥ ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥

Text: Gurmukhi with English translation (Kulbir S Thind; English by Dr. Sant Singh Khalsa).