Sri Guru Granth Sahib › Raag Maru

Ang 995

Ang 994–995Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, THIRD MEHL

Guru Amar Das · shabad

ਮਾਰੂ ਮਹਲਾ ੩ ॥ ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥ ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥੧॥ ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥ ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ ॥੧॥ ਰਹਾਉ ॥ ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥ ਸੋ ਸਤਿਗੁਰੁ ਸਾਲਾਹੀਐ ਜਿਦੂ ਏਹ ਸੋਝੀ ਪਾਇ ॥੨॥ ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥ ਜਮ ਪੁਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੩॥ ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥ ਨਾਨਕ ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥੪॥੫॥

Ang 995Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FOURTH MEHL, SECOND HOUSE

Guru Ram Das · shabad

ਮਾਰੂ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥ ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ ॥ ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥੧॥ ਮੇਰੇ ਮਨ ਨਾਮੁ ਜਪਤ ਉਧਰੇ ॥ ਧ੍ਰੂ ਪ੍ਰਹਿਲਾਦੁ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥੧॥ ਰਹਾਉ ॥ ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥ ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥ ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ ਟਰੇ ॥੨॥ ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥ ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ ਨਾਰਾਇਣੁ ਨਰਹਰੇ ॥ ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥੩॥ ਜਨ ਕਉ ਆਪਿ ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥ ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥ ਜਨ ਨਾਨਕ ਹਰਿ ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥੪॥੧॥

Ang 995Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FOURTH MEHL

Guru Ram Das · shabad

ਮਾਰੂ ਮਹਲਾ ੪ ॥ ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥ ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥ ਸਰਣਿ ਪਰੇ ਜਪਿਓ ਤੇ ਭਾਏ ਗੁਰਮੁਖਿ ਪਾਰਿ ਪਇਆ ॥੧॥ ਮੇਰੇ ਮਨ ਨਾਮੁ ਜਪਤ ਤਰਿਆ ॥ ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ਪਇਆ ॥੧॥ ਰਹਾਉ ॥ ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥ ਸੰਕਰਿ ਬ੍ਰਹਮੈ ਦੇਵੀ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥ ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥੨॥ ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥ ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ ਮੁਖਿ ਪੰਡਿਤ ਹਰਿ ਗਾਇਆ ॥ ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥੩॥ ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥ ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਮਨਿ ਭਾਇਆ ॥ ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥੪॥੨॥

Text: Gurmukhi with English translation (Kulbir S Thind; English by Dr. Sant Singh Khalsa).