Sri Guru Granth Sahib › Raag Maru

Ang 998

Ang 997–998Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FOURTH MEHL, FIFTH HOUSE

Guru Ram Das · shabad

ਮਾਰੂ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਭਗਤਿ ਭਰੇ ਭੰਡਾਰਾ ॥ ਗੁਰਮੁਖਿ ਰਾਮੁ ਕਰੇ ਨਿਸਤਾਰਾ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਗੁਣ ਗਾਵੈ ਜੀਉ ॥੧॥ ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥ ਹਰਿ ਹਿਰਦੈ ਸਦਾ ਸਦਾ ਸਮਾਲੀ ॥ ਹਰਿ ਹਰਿ ਨਾਮੁ ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥ ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥ ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥ ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥ ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥ ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥੩॥ ਮਾਇਆ ਮੋਹੁ ਬਿਖਮੁ ਹੈ ਭਾਰੀ ॥ ਕਿਉ ਤਰੀਐ ਦੁਤਰੁ ਸੰਸਾਰੀ ॥ ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥ ਤੂ ਸਰਬਤ੍ਰ ਤੇਰਾ ਸਭੁ ਕੋਈ ॥ ਜੋ ਤੂ ਕਰਹਿ ਸੋਈ ਪ੍ਰਭ ਹੋਈ ॥ ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥

Ang 998Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FOURTH MEHL

Guru Ram Das · shabad

ਮਾਰੂ ਮਹਲਾ ੪ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ ਸਭਿ ਕਿਲਵਿਖ ਕਾਟੈ ਹਰਿ ਤੇਰੇ ॥ ਹਰਿ ਧਨੁ ਰਾਖਹੁ ਹਰਿ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥ ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥ ਨਿਤ ਹਰਿ ਜਪੁ ਜਾਪੈ ਜਪਿ ਹਰਿ ਸੁਖੁ ਪਾਵੈ ॥ ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥ ਨਿਰਭਉ ਨਿਰੰਕਾਰੁ ਸਤਿ ਨਾਮੁ ॥ ਜਗ ਮਹਿ ਸ੍ਰੇਸਟੁ ਊਤਮ ਕਾਮੁ ॥ ਦੁਸਮਨ ਦੂਤ ਜਮਕਾਲੁ ਠੇਹ ਮਾਰਉ ਹਰਿ ਸੇਵਕ ਨੇੜਿ ਨ ਜਾਈ ਜੀਉ ॥੨॥ ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥ ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ ॥ ਜੇ ਉਸ ਕਾ ਬੁਰਾ ਕਹੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥੩॥ ਸਭ ਮਹਿ ਏਕੁ ਨਿਰੰਜਨ ਕਰਤਾ ॥ ਸਭਿ ਕਰਿ ਕਰਿ ਵੇਖੈ ਅਪਣੇ ਚਲਤਾ ॥ ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥੪॥ ਹਉ ਅਨਦਿਨੁ ਨਾਮੁ ਲਈ ਕਰਤਾਰੇ ॥ ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥ ਦਸ ਅਠ ਚਾਰਿ ਵੇਦ ਸਭਿ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥੫॥੨॥੮॥

Ang 998–999Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FIFTH MEHL, SECOND HOUSE

Guru Arjan Dev · shabad

ਮਾਰੂ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਡਰਪੈ ਧਰਤਿ ਅਕਾਸੁ ਨਖ੍ਯਤ੍ਰਾ ਸਿਰ ਊਪਰਿ ਅਮਰੁ ਕਰਾਰਾ ॥ ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥੧॥ ਏਕਾ ਨਿਰਭਉ ਬਾਤ ਸੁਨੀ ॥ ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥ ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥ ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥੨॥ ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥ ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮ ਰਾਇਆ ॥੩॥ ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥ ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).